
Read Time:47 Second
ਹੁਸ਼ਿਆਰਪੁਰ ਦੇ ਜਲਾਲਦੀਵਾਲ ਨੇੜੇ ਪਿੰਡ ਬੈਰਮਪੁਰ ਚ ਇਕ ਛੇ ਸਾਲਾ ਬੱਚੇ ਦੇ ਬੋਰਵੈੱਲ ਚ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ।
ਹੁਸ਼ਿਆਰਪੁਰ ਵਿਖੇ 6 ਸਾਲਾ ਇੱਕ ਛੋਟਾ ਬੱਚਾ ਰਿਤਿਕ ਬੋਰਵੈਲ 'ਚ ਡਿੱਗਿਆ ਹੈ.. ਪ੍ਰਸ਼ਾਸਨ ਅਤੇ ਸਥਾਨਕ ਵਿਧਾਇਕ ਮੌਕੇ 'ਤੇ ਹਾਜ਼ਰ ਨੇ ਅਤੇ ਬਚਾਅ ਕਾਰਜ ਜਾਰੀ ਨੇ…
— Bhagwant Mann (@BhagwantMann) May 22, 2022
ਮੈਂ ਲਗਾਤਾਰ ਪ੍ਰਸ਼ਾਸਨ ਨਾਲ ਰਾਬਤੇ 'ਚ ਹਾਂ…
ਪ੍ਰਾਪਤ ਜਾਣਕਾਰੀ ਦੇ ਅਨੁਸਾਰ ਬੱਚਾ ਕੁੱਤੇ ਤੋਂ ਭੱਜਦਾ ਹੋਇਆ ਬੋਰਵੈੱਲ ਵਿੱਚ ਡਿੱਗ ਗਿਆ। ਇਸ ਸੰਬੰਧ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਟਵੀਟ ਕਰਕੇ ਸਥਾਨਕ ਪ੍ਰਸ਼ਾਸਨ ਅਤੇ ਵਿਧਾਇਕ ਵੱਲੋਂ ਬੱਚੇ ਨੂੰ ਬਚਾਉਣ ਦੀ ਕੋਸ਼ਿਸ਼ ਜਾਰੀ ਰੱਖਣ ਦੀ ਗੱਲ ਕਹੀ ਹੈ।
ਉੱਥੇ ਹੀ ਸਥਾਨਕ ਲੋਕਾਂ ਵੱਲੋਂ ਆਪਣੇ ਪੱਧਰ ਤੇ ਬੱਚੇ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਸਨ।