ਸੰਸਦ ਮੈਂਬਰ ਸੰਜੀਵ ਅਰੋੜਾ ਨੇ ‘ਵਾਕ ਅਗੈਂਸਟ ਡਰੱਗਜ਼’ ਵਿੱਚ ਹਿੱਸਾ ਲਿਆ, ਸਾਰੇ ਪੰਜਾਬੀਆਂ ਨੂੰ ਸਹੁੰ ਚੁੱਕਣ ਲਈ ਕਿਹਾ

0 0
Read Time:1 Minute, 45 Second

ਲੁਧਿਆਣਾ, 2 ਅਪ੍ਰੈਲ, 2025: ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਬੁੱਧਵਾਰ ਨੂੰ ਇੱਥੇ ‘ ਵਾਕ ਅਗੈਂਸਟ ਡਰੱਗਜ਼’ (ਯੁੱਧ ਨਸ਼ਿਆਂ ਵਿਰੁੱਧ) ਵਿੱਚ ਹਿੱਸਾ ਲਿਆ ਅਤੇ ਪੰਜਾਬ ਸਰਕਾਰ ਦੇ ਨਸ਼ਿਆਂ ਵਿਰੁੱਧ ਯਤਨਾਂ ਦਾ ਸਮਰਥਨ ਕੀਤਾ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਰੋੜਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੇ ਗਏ ਜਨ ਅੰਦੋਲਨ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੀ ਮੁਹਿੰਮ ਦੀ ਤੁਰੰਤ ਲੋੜ ‘ਸੀ। ਉਨ੍ਹਾਂ ਨੇ ਸੂਬੇ ਵਿੱਚ ਨਸ਼ੇ ਦੀ ਸਮੱਸਿਆ ਲਈ ਪਿਛਲੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਅਤੇ ਇਸ ਸਮੱਸਿਆ ਨਾਲ ਨਜਿੱਠਣ ਲਈ ਭਾਈਚਾਰੇ ਦੀ ਭਾਗੀਦਾਰੀ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।

ਉਨ੍ਹਾਂ ਹਰੇਕ ਪੰਜਾਬੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਨਿੱਜੀ ਪ੍ਰਣ ਲੈਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਚੱਲ ਰਹੀ ਕਾਰਵਾਈ ਨੇ ਨਸ਼ਾ ਤਸਕਰਾਂ ਵਿੱਚ ਡਰ ਪੈਦਾ ਕਰ ਦਿੱਤਾ ਹੈ। ਉਨ੍ਹਾਂ ਕਿਹਾ, “ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਹਰ ਕਿਸੇ ਨੂੰ ਇਸ ਮੁਹਿੰਮ ਦਾ ਹਿੱਸਾ ਬਣਨਾ ਚਾਹੀਦਾ ਹੈ।”

ਅਰੋੜਾ ਨੇ ਉਮੀਦ ਜਤਾਈ ਕਿ ਇੱਕ ਸਫਲ ਮੁਹਿੰਮ ਪੰਜਾਬ ਨੂੰ ਹੋਰ ਖੁਸ਼ਹਾਲ ਅਤੇ ਆਰਥਿਕ ਤੌਰ ‘ਤੇ ਸਥਿਰ ਬਣਾਏਗੀ।
ਉਨ੍ਹਾਂ ਕਿਹਾ ਕਿ ਇਹ ਮੁਹਿੰਮ ਨਸ਼ੇ ਦੇ ਪੂਰੀ ਤਰ੍ਹਾਂ ਖਾਤਮੇ ਤੱਕ ਜਾਰੀ ਰਹੇਗੀ।

ਇਸ ਮੌਕੇ ਆਮ ਆਦਮੀ ਪਾਰਟੀ (‘ਆਪ’) ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਵੀ ਮੌਜੂਦ ਸਨ।

Happy
Happy
0 %
Sad
Sad
0 %
Excited
Excited
0 %
Sleepy
Sleepy
0 %
Angry
Angry
0 %
Surprise
Surprise
0 %
Previous post ਮੁੱਖ ਮੰਤਰੀ 3 ਅਪ੍ਰੈਲ ਨੂੰ ਵਰਲਡ ਸਕਿੱਲ ਕੈਂਪਸ ਆਫ ਐਕਸੀਲੈਂਸ ਅਤੇ ਨਵੀਨੀਕਰਨ ਕੀਤੀ ਆਈ.ਟੀ.ਆਈ. ਦਾ ਕਰਨਗੇ ਉਦਘਾਟਨ
Next post India generates 1.6 lakh tons of municipal solid waste daily: MP Arora
Social profiles