ਲੁਧਿਆਣਾ ਪੱਛਮੀ ਜ਼ਿਮਨੀ ਚੋਣ-ਦੂਜੇ ਦਿਨ ਪੋਲਿੰਗ ਕਰਮਚਾਰੀਆਂ ਲਈ ਈ.ਵੀ.ਐਮ, ਵੀ.ਵੀ.ਪੈਟ ਮਸ਼ੀਨਾਂ ਅਤੇ ਈ.ਸੀ.ਆਈ ਨੈਟ ਐਪਲੀਕੇਸ਼ਨ ‘ਤੇ ਸਿਖਲਾਈ ਸੈਸ਼ਨ ਦਾ ਆਯੋਜਨ

0 0
Read Time:2 Minute, 8 Second

ਸੀਨੀਅਰ ਈ.ਸੀ.ਆਈ ਅਧਿਕਾਰੀਆਂ ਨੇ ਸਿਖਲਾਈ ਸੈਸ਼ਨਾਂ ਦੀ ਨਿਗਰਾਨੀ ਕੀਤੀ

ਲੁਧਿਆਣਾ, 5 ਜੂਨ 2025 : ਵੀਰਵਾਰ ਨੂੰ ਲਗਾਤਾਰ ਦੂਜੇ ਦਿਨ ਖਾਲਸਾ ਕਾਲਜ (ਲੜਕੀਆਂ), ਸਿਵਲ ਲਾਈਨਜ਼ ਲੁਧਿਆਣਾ ਵਿੱਚ ਪ੍ਰੀਜ਼ਾਈਡਿੰਗ ਅਫਸਰਾਂ (ਪੀ.ਆਰ.ਓ) ਲਈ ਈ.ਵੀ.ਐਮ, ਵੀ.ਵੀ ਪੈਟ ਮਸ਼ੀਨਾਂ ਅਤੇ ਈ.ਸੀ.ਆਈ ਨੈਟ ਐਪਲੀਕੇਸ਼ਨ ‘ਤੇ ਸਿਖਲਾਈ ਸੈਸ਼ਨ ਦਾ ਆਯੋਜਨ ਕੀਤਾ ਗਿਆ।

ਸਿਖਲਾਈ ਅਭਿਆਸ ਕਰਵਾਉਣ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਪੋਲਿੰਗ ਕਰਮਚਾਰੀ ਚੋਣ ਨਿਯਮਾਂ ਅਤੇ ਪ੍ਰਕਿਰਿਆਵਾਂ ਤੋਂ ਪੂਰੀ ਤਰ੍ਹਾਂ ਜਾਣੂ ਹੋਣ। ਅਧਿਕਾਰੀਆਂ ਨੇ ਦੱਸਿਆ ਕਿ ਪੋਲਿੰਗ ਕਰਮਚਾਰੀਆਂ ਦੇ ਸਮੂਹ ਬਣਾਏ ਗਏ ਸਨ ਅਤੇ ਸਿਖਲਾਈ ਅਭਿਆਸ ਦੋ ਦਿਨਾਂ ਤੱਕ ਜਾਰੀ ਰਿਹਾ।

ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ) ਦੇ ਸਕੱਤਰ ਅਸ਼ਵਨੀ ਕੁਮਾਰ ਮੋਹਲ, ਈ.ਵੀ.ਐਮ ਨੋਡਲ ਅਫਸਰ ਬਿਹਾਰ ਦੀਰਾਜ ਕੁਮਾਰ, ਐਸ.ਡੀ.ਐਮ ਜਸਲੀਨ ਭੁੱਲਰ ਸਮੇਤ ਹੋਰ ਸੀਨੀਅਰ ਅਧਿਕਾਰੀਆਂ ਨੇ ਸਿਖਲਾਈ ਸੈਸ਼ਨਾਂ ਦੀ ਨਿਗਰਾਨੀ ਕੀਤੀ।

ਜਿੱਥੇ ਪੀ.ਆਰ.ਓ ਲਈ ਈ.ਵੀ.ਐਮ ਅਤੇ ਵੀ.ਵੀ ਪੈਟ ਮਸ਼ੀਨਾਂ ਦੀ ਸਿਖਲਾਈ ਆਯੋਜਿਤ ਕੀਤੀ ਗਈ, ਉੱਥੇ ਪੀ.ਆਰ.ਓ ਲਈ ਈ.ਸੀ.ਆਈ ਨੈਟ ਐਪਲੀਕੇਸ਼ਨ ਲਈ ਸਿਖਲਾਈ ਸੈਸ਼ਨ ਵੀ ਆਯੋਜਿਤ ਕੀਤਾ ਗਿਆ। ਸਿਖਲਾਈ ਸੈਸ਼ਨ ਦੌਰਾਨ ਈ.ਸੀ.ਆਈ ਨੈਟ ਐਪਲੀਕੇਸ਼ਨ ਦੇ ਕੰਮਕਾਜ ਬਾਰੇ ਇੱਕ ਪੇਸ਼ਕਾਰੀ ਵੀ ਸਾਂਝੀ ਕੀਤੀ ਗਈ।

ਅਧਿਕਾਰੀਆਂ ਨੇ ਦੱਸਿਆ ਕਿ ਸਿਖਲਾਈ ਸੈਸ਼ਨ ਦੌਰਾਨ ਵਰਤੀਆਂ ਜਾਣ ਵਾਲੀਆਂ ਈ.ਵੀ.ਐਮ ਅਤੇ ਵੀ.ਵੀ ਪੈਟ ਮਸ਼ੀਨਾਂ ਸਿਰਫ਼ ਸਿਖਲਾਈ ਦੇ ਉਦੇਸ਼ਾਂ ਲਈ ਹਨ। ਸਿਖਲਾਈ ਸੈਸ਼ਨਾਂ ਦੌਰਾਨ ਪੀ.ਆਰ.ਓ ਨੂੰ ਈ.ਵੀ.ਐਮ ਅਤੇ ਵੀ.ਵੀ ਪੈਟ ਮਸ਼ੀਨਾਂ ਦੇ ਕੰਮਕਾਜ ਬਾਰੇ ਸਿੱਖਿਅਤ ਕਰਨ ਲਈ ਮਾਸਟਰ ਟ੍ਰੇਨਰ ਵੀ ਤਾਇਨਾਤ ਕੀਤੇ ਗਏ ਸਨ।

Happy
Happy
0 %
Sad
Sad
0 %
Excited
Excited
0 %
Sleepy
Sleepy
0 %
Angry
Angry
0 %
Surprise
Surprise
0 %
Previous post ਲੁਧਿਆਣਾ ਪਲਾਗਰਸ ਡਰਾਈਵ 2025 ਵਿੱਚ ਪਲਾਸਟਿਕ ਨੂੰ ਹਰਾਉਣ ਲਈ ਇੱਕਜੁੱਟ ਹੋਇਆ
Next post ਪੀਏਯੂ ਵਿਖੇ ਕਿਸਾਨ ਕਲੱਬ ਦਾ ਮਾਸਿਕ ਸਿਖਲਾਈ ਕੈਂਪ ਲਗਾਇਆ ਗਿਆ
Social profiles