ਤਰਨਤਾਰਨ ਜ਼ਿਮਨੀ ਚੋਣ : ਕਾਂਗਰਸੀ ਆਗੁਆਂ ਵੱਲੋਂ ਘਰ-ਘਰ ਜਾ ਕੇ ਪਾਰਟੀ ਉਮੀਦਵਾਰ ਦੇ ਹੱਕ ਵਿੱਚ ਚੋਣ ਪ੍ਰਚਾਰ

0 0
Read Time:2 Minute, 35 Second

ਤਾਨਾਸ਼ਾਹ ਆਪ ਸਰਕਾਰ ਤੋਂ ਤੰਗ ਆ ਚੁੱਕੇ ਹਨ ਲੋਕ: ਦੀਵਾਨ, ਸੂੰਢ, ਪੱਲੀਝਿੱਕੀ

ਲੁਧਿਆਣਾ, 1 ਨਵੰਬਰ: ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਕਾਂਗਰਸ ਆਗੂ ਪਵਨ ਦੀਵਾਨ, ਸਾਬਕਾ ਵਿਧਾਇਕ ਤਰਲੋਚਨ ਸਿੰਘ ਸੂੰਢ ਅਤੇ ਸਾਬਕਾ ਚੇਅਰਮੈਨ ਪਲਾਨਿੰਗ ਬੋਰਡ ਐਸ.ਬੀ.ਐਸ. ਨਗਰ ਸਤਵੀਰ ਸਿੰਘ ਪੱਲੀਝਿੱਕੀ ਨੇ ਕਿਹਾ ਹੈ ਕਿ ਪੰਜਾਬ ਦੇ ਲੋਕ ਤਾਨਾਸ਼ਾਹ ਤੇ ਅਹੰਕਾਰੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ “ਮਾੜੇ ਸ਼ਾਸਨ” ਤੋਂ ਤੰਗ ਆ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਉਹ ਤਰਨਤਾਰਨ ਜਿਮਨੀ ਚੋਣ ਵਿੱਚ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕਰ ਰਹੇ ਹਨ ਅਤੇ ਹਰ ਵਰਗ ਦੇ ਲੋਕਾਂ ਵਿੱਚ ਮੌਜੂਦਾ ਸਰਕਾਰ ਪ੍ਰਤੀ ਗਹਿਰੀ ਨਾਰਾਜ਼ਗੀ ਸਪਸ਼ਟ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਔਰਤਾਂ ਹੋਣ, ਬਜ਼ੁਰਗ, ਬੇਰੁਜ਼ਗਾਰ ਜਾਂ ਵਿਦਿਆਰਥੀ—ਹਰ ਕੋਈ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਨਾਕਾਮ ਨੀਤੀਆਂ ਅਤੇ ਵਾਅਦਾ ਖਿਲਾਫ਼ੀ ਲਈ ਕੜੀ ਆਲੋਚਨਾ ਕਰ ਰਿਹਾ ਹੈ।

ਇਸ ਦੌਰਾਨ ਵਾਰਡ ਨੰਬਰ 3 ਦੇ ਇੰਚਾਰਜ ਸੁਖਦੇਵ ਸਿੰਘ ਬੂੰਦੀ ਦੇ ਨਾਲ ਚੋਣ ਪ੍ਰਚਾਰ ਦੌਰਾਨ, ਦੀਵਾਨ ਨੇ ਕਾਂਗਰਸ ਉਮੀਦਵਾਰ ਸ. ਕਰਣਬੀਰ ਸਿੰਘ ਬੁਰਜ ਦੇ ਹੱਕ ਵਿੱਚ ਵੋਟਾਂ ਮੰਗੀਆਂ। ਇਸ ਮੌਕੇ ਸਾਬਕਾ ਵਿਧਾਇਕ ਤਰਲੋਚਨ ਸਿੰਘ ਸੂੰਢ, ਸਾਬਕਾ ਚੇਅਰਮੈਨ ਪਲਾਨਿੰਗ ਬੋਰਡ ਐਸ.ਬੀ.ਐਸ. ਨਗਰ ਸਤਵੀਰ ਸਿੰਘ ਪੱਲੀਝਿੱਕੀ, ਅਤੇ ਸੀਨੀਅਰ ਕਾਂਗਰਸ ਲੀਡਰ ਸ੍ਰੀਮਤੀ ਸਰੀਤਾ ਸ਼ਰਮਾ ਵੀ ਮੋਜੂਦ ਰਹੇ।

ਦੀਵਾਨ ਨੇ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਹੇਠਾਂ ਕਾਨੂੰਨ-ਵਿਵਸਥਾ ਦੀ ਸਥਿਤੀ ਬੇਹੱਦ ਖਰਾਬ ਹੋ ਗਈ ਹੈ ਤੇ ਪੰਜਾਬ ਦੀ ਅਰਥ ਵਿਵਸਥਾ ਡਗਮਗਾਈ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨਸ਼ਾ ਮੁਕਤ ਪੰਜਾਬ ਦੇ ਝੂਠੇ ਦਾਅਵੇ ਕਰ ਰਹੀ ਹੈ, ਜਦਕਿ ਹਕੀਕਤ ਵਿੱਚ ਨਸ਼ੇ ਦੀ ਸਮੱਸਿਆ ਹੋਰ ਗੰਭੀਰ ਬਣ ਚੁੱਕੀ ਹੈ। ਇਸ ਤਰ੍ਹਾਂ, ਉਹਨਾਂ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਵੀ ਸਰਕਾਰ ਨੂੰ ਘੇਰਿਆ ਅਤੇ ਕਿਹਾ ਕਿ ਸਰਕਾਰ ਸਿਰਫ ਖੋਖਲੇ ਦਾਅਵੇ ਕਰਨ ਤੇ ਲੱਗੀ ਹੋਈ ਹੈ।

ਉਹਨਾਂ ਨੇ ਕਿਹਾ ਕਿ ਤਰਨਤਾਰਨ ਦੀਆਂ ਜਿਮਨੀ ਚੋਣਾਂ ਸੂਬੇ ਤੋਂ ਆਪ ਸਰਕਾਰ ਦੇ ਅੰਤ ਦੀ ਸ਼ੁਰੂਆਤ ਹਨ।

Happy
Happy
0 %
Sad
Sad
0 %
Excited
Excited
0 %
Sleepy
Sleepy
0 %
Angry
Angry
0 %
Surprise
Surprise
0 %
Previous post ਕੈਬਨਿਟ ਮੰਤਰੀ ਸੌਂਦ ਵੱਲੋਂ ਖੰਨਾ ਹਲਕੇ ਦੇ ਤਿੰਨ ਪਿੰਡਾਂ ਵਿੱਚ 1.20 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਪੰਚਾਇਤ ਘਰਾਂ ਦਾ ਕੀਤਾ ਉਦਘਾਟਨ
Next post ਅਮਿਤ ਸ਼ਾਹ ਜੀ ਦਾ ਵਿਜ਼ਨ ਬਿਹਾਰ ਨੂੰ ਨਵੇਂ ਭਾਰਤ ਦੀ ਤਰੱਕੀ ਦਾ ਮਾਡਲ ਬਣਾਵੇਗਾ: ਸੁੱਖਮਿੰਦਰਪਾਲ ਸਿੰਘ ਗਰੇਵਾਲ ਭੂਖੜੀ ਕਲਾਂ
Social profiles