ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ ਲੁਧਿਆਣਾ ‘ਚ ਅਚਨਚੇਤ ਦੌਰਾ

0 0
Read Time:2 Minute, 12 Second

ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਵੀ ਕੀਤਾ ਨਿਰੀਖਣ

ਲੁਧਿਆਣਾ, 07 ਨਵੰਬਰ (000) – ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਚੇਤਨ ਪ੍ਰਕਾਸ਼ ਧਾਲੀਵਾਲ ਵਲੋਂ ਲੁਧਿਆਣਾ ਵਿਖੇ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਹਨਾਂ ਵਲੋਂ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ ਗਿਆ।
ਇਸ ਦੌਰੇ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ, ਦੁਗਰੀ, ਆਂਗਣਵਾੜੀ ਸੈਂਟਰ ਦੁਗਰੀ ਅਤੇ ਇਸ ਦੇ ਨਾਲ ਹੀ ਰਾਸ਼ਨ ਡੀਪੂ ਅਜੀਤ ਸਿੰਘ ਨਗਰ ਦਾ ਵੀ ਦੌਰਾ ਕੀਤਾ ਗਿਆ।

ਉਨ੍ਹਾਂ ਸਰਕਾਰੀ ਸਕੂਲ ਵਿੱਚ ਚੱਲ ਰਹੀ ਮਿਡ-ਡੇਅ-ਮੀਲ ਸਕੀਮ ਦੀ ਚੈਕਿੰਗ ਕਰਦਿਆਂ ਅਨਾਜ ਭੰਡਾਰ ਘਰ ਦਾ ਨਿਰੀਖਣ ਵੀ ਕੀਤਾ ਗਿਆ।

ਬਾਅਦ ਵਿੱਚ, ਉਨ੍ਹਾਂ ਆਂਗਣਵਾੜੀ ਸੈਟਰਾ ਦੀ ਚੈਕਿੰਗ ਕੀਤੀ ਅਤੇ ਸੁਚਾਰੂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।

ਉਪਰੰਤ ਰਾਸ਼ਨ ਡਿਪੂ ਵਿਖੇ ਚਲ ਰਹੀ ਕਣਕ ਦੀ ਵੰਡ ਦਾ ਨਿਰੀਖਣ ਕੀਤਾ ਗਿਆ। ਡੀਪੂ ਹੋਲਡਰ ਵਲੋਂ ਲਾਭਪਾਤਰੀਆ ਨੂੰ ਕਣਕ ਦੀ ਵੰਡ ਸਹੀ ਤਰੀਕੇ ਨਾਲ ਕੀਤੀ ਜਾ ਰਹੀ ਸੀ। ਇਸ ਦੌਰਾਨ ਡੀਪੂ ਹੋਲਡਰ ਨੂੰ ਕਮਿਸ਼ਨ ਨਾਲ ਸਬੰਧਤ ਜਾਗਰੂਕਤਾ ਬੈਨਰ ਅਤੇ ਸਿਕਾਇਤ ਬਾਕਸ ਲਗਵਾਉਣ ਸਬੰਧੀ ਦਿਸ਼ਾ ਨਿਰਦੇਸ ਵੀ ਜਾਰੀ ਕੀਤੇ ਗਏ।

ਇਸ ਦੌਰੇ ਦੌਰਾਨ ਲਾਭਪਾਤਰੀਆ ਨੂੰ ਮੈਂਬਰ ਸਾਹਿਬਾਨ ਵਲੋਂ ਕਮਿਸ਼ਨ ਦੇ ਹੈਲਪਲਾਈਨ ਨੰਬਰ 98767-64545 ਦੀ ਜਾਣਕਾਰੀ ਵੀ ਦਿੱਤੀ ਗਈ ਅਤੇ ਨਾਲ ਹੀ ਦੱਸਿਆ ਕੀ ਉਹ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆ ਸਕੀਮਾਂ ਸਬੰਧੀ ਸ਼ਿਕਾਇਤ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਰ (ਵਿਕਾਸ), ਲੁਧਿਆਣਾ ਕੋਲ ਦਰਜ ਵੀ ਕਰਵਾ ਸਕਦੇ ਹਨ। ਉਪਰੋਕਤ ਸਥਾਨਾ ਦੀ ਚੈਕਿੰਗ ਕਰਨ ਉਪਰੰਤ ਮੈਂਬਰ ਸਾਹਿਬਾਨ ਵਲੋਂ ਹਾਜ਼ਰ ਅਧਿਕਾਰੀਆ ਦਾ ਧੰਨਵਾਦ ਕਰਦੇ ਹੋਏ ਦੌਰੇ ਦੀ ਸਮਾਪਤੀ ਕੀਤੀ ਗਈ।

Happy
Happy
0 %
Sad
Sad
0 %
Excited
Excited
0 %
Sleepy
Sleepy
0 %
Angry
Angry
0 %
Surprise
Surprise
0 %
Previous post 1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਨੇ ਫੂਕੀਆਂ ਉਚੇਰੀ ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਦੀਆਂ ਕਾਪੀਆਂ
Next post ਵਿਧਾਇਕ ਛੀਨਾ ਵੱਲੋਂ ਵਾਰਡ ਨੰਬਰ 39 ‘ਚ ਸੜਕ ਨਿਰਮਾਣ ਕਾਰਜਾਂ ਦਾ ਉਦਘਾਟਨ
Social profiles