ਲੁਧਿਆਣਾ 7 ਨਵੰਬਰ: ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਦੀ ਯੋਗ ਰਹਿਨੁਮਾਈ ਹੇਠ ਪੀ.ਏ.ਯੂ. ਕਿਸਾਨ ਕਲੱਬ (ਲੇਡੀਜ਼ ਵਿੰਗ) ਦਾ ਇੱਕ ਰੋਜਾ ਮਹੀਨਾਵਾਰ ਸਿਖਲਾਈ ਪ੍ਰੋਗਰਾਮ ਸਕਿੱਲ ਡਿਵੈਲਪਮੈਂਟ ਸੈਂਟਰ, ਡਾਇਰੈਕਟੋਰੇਟ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਆਯੋਜਿਤ ਕੀਤਾ ਗਿਆ| ਇਸ ਮੌਕੇ ਤੇ ਕਿਸਾਨ ਕਲੱਬ (ਲੇਡਿਜ ਵਿੰਗ) ਦੇ ਕੋਆਰਡੀਨੇਟਰ ਡਾ. ਰੁਪਿੰਦਰ ਕੌਰ ਨੇ ਦੱਸਿਆ ਕਿ ਇਸ ਕੈਂਪ ਵਿੱਚ 50 ਕਿਸਾਨ ਬੀਬੀਆਂ ਨੇ ਭਾਗ ਲਿਆ| ਡਾ. ਕੁਲਵੀਰ ਕੌਰ ਨੇ ਕਿ ਯੂਨੀਵਰਸਿਟੀ ਦੇ ਵਿਸ਼ਾ ਮਾਹਿਰਾਂ ਅਤੇ ਕਿਸਾਨ ਕਲੱਬ ਦੇ ਮੈਂਬਰਾਂ ਨੂੰ ਜੀ ਆਇਆ ਕਿਹਾ| ਇਸ ਮੌਕੇ ਭੋਜਨ ਅਤੇ ਪੋਸ਼ਣ ਵਿਭਾਗ ਤੋਂ ਡਾ. ਪੂਨਮ ਬਖੇਤੀਆ ਨੇ ਗਾਜਰ ਦੀ ਕਾਂਜੀ ਅਤੇ ਹਰਾ-ਭਰਿਆ ਕਬਾਬ ਤਿਆਰ ਕਰਨ ਬਾਰੇ ਪ੍ਰੈਕਟੀਕਲ ਤਰੀਕੇ ਨਾਲ ਜਾਣਕਾਰੀ ਦਿੱਤੀ ਅਤੇ ਡਾ. ਰੇਨੂੰਕਾ ਅਗਰਵਾਲ ਨੇ ਮੌਸਮੀ ਸ਼ਬਜੀਆਂ ਦੇ ਲਾਭ ਅਤੇ ਰੋਜਾਨਾ ਖੁਰਾਕ ਵਿੱਚ ਵਰਤੋਂ ਬਾਰੇ ਦੱਸਿਆ | ਮੈਡਮ ਕੰਵਲਜੀਤ ਕੌਰ ਸਕਿੱਲ ਡਿਵੈਲਪਮੈਂਟ ਸੈਂਟਰ ਦੀਆਂ ਗਤੀਵਿਧੀਆਂ ਬਾਰੇ ਅਤੇ ਸਕਿੱਲ ਡਿਵੈਲਪਮੈਂਟ ਸੈਂਟਰ ਵਿੱਚ ਕਰਵਾਏ ਜਾਣ ਵਾਲੇ ਵੱਖ-ਵੱਖ ਸਿਖਲਾਈ ਕੋਰਸਾਂ ਬਾਰੇ ਚਾਨਣਾ ਪਾਇਆ ਅਤੇ ਯੂਨੀਵਰਸਿਟੀ ਦੇ ਵਿਸ਼ਾ ਮਾਹਿਰਾਂ ਦਾ ਅਤੇ ਸਾਰੀਆਂ ਕਿਸਾਨ ਬੀਬੀਆਂ ਦਾ ਧੰਨਵਾਦ ਕੀਤਾ|
